Breaking News
Loading...

Our Sponsors

Our Sponsors

RADIO KIWI PUNJAB

RADIO KIWI PUNJAB
Radio Kiwi Punjab on Planet fm 104.6 every saturday

our sponsors

our sponsors

Our Sponsors

Our Sponsors

ਪੰਜਾਬ: ਖ਼ਤਰਾ ਅਜੇ ਟਲਿਆ ਨਹੀਂ, ਸੁਰੱਖਿਆ ਏਜੰਸੀਆਂ ਅਲਰਟ

ਪੰਜਾਬ: ਖ਼ਤਰਾ ਅਜੇ ਟਲਿਆ ਨਹੀਂ, ਸੁਰੱਖਿਆ ਏਜੰਸੀਆਂ ਅਲਰਟ ਨਵੀਂ ਦਿੱਲੀ-ਪਠਾਨਕੋਟ ਹਮਲੇ ਤੋਂ ਬਾਅਦ ਪੰਜਾਬ ਫਿਰ ਤੋਂ ਦਹਿਸ਼ਤਗਰਦਾਂ ਦੇ ਨਿਸ਼ਾਨੇ ਉੱਤੇ ਹੈ। ਖ਼ੁਫ਼ੀਆ ਏਜੰਸੀਆਂ ਨੂੰ ਆਸ਼ੰਕਾ ਹੈ ਕਿ 26 ਜਨਵਰੀ ਨੂੰ ਪੰਜਾਬ ਵਿੱਚ ਵੱਡਾ ਦਹਿਸ਼ਤਗਰਦੀ ਹਮਲਾ ਹੋ ਸਕਦਾ ਹੈ। ਪੰਜਾਬ ਸਰਕਾਰ ਨੂੰ ਭੇਜੇ ਗਏ ਅਲਰਟ ਵਿੱਚ ਆਖਿਆ ਗਿਆ ਹੈ ਕਿ ਗਣਤੰਤਰ ਦਿਵਸ ਦੇ ਮੌਕੇ ਉੱਤੇ ਦਹਿਸ਼ਤਗਰਦ ਰੇਲਵੇ ਸਟੇਸ਼ਨ ਅਤੇ ਹੋਰ ਥਾਵਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ।

ਇਸ ਅਲਰਟ ਤੋਂ ਬਾਅਦ ਪੰਜਾਬ ਵਿੱਚ ਸੁਰੱਖਿਆ ਪਹਿਲਾਂ ਦੇ ਮੁਕਾਬਲੇ ਕਰੜੀ ਕਰ ਦਿੱਤੀ ਗਈ ਹੈ। ਪੰਜਾਬ ਦੇ ਗੁਰਦਾਸਪੁਰ, ਪਠਾਨਕੋਟ ਅਤੇ ਫ਼ਿਰੋਜ਼ਪੁਰ ਇਲਾਕਿਆਂ ਵਿੱਚ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਛੇੜ ਦਿੱਤੀ ਗਈ ਹੈ। ਪੁਲਿਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਦੇਖਣ ਤਾਂ ਉਹ ਤੁਰੰਤ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦੇਣ।

ਉੱਧਰ ਦੂਜੇ ਪਾਸੇ ਸਰਕਾਰ ਨੇ ਦੇਸ਼ ਵਿੱਚ ਮਿਲਟਰੀ ਟਿਕਾਣਿਆਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਵੱਖਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ।ਇਹ ਕਮੇਟੀ ਦੇਸ਼ ਵਿੱਚ ਵੱਖ ਵੱਖ ਥਾਵਾਂ ਉੱਤੇ ਮੌਜੂਦ ਸੈਨਿਕ ਟਿਕਾਣਿਆਂ ਦਾ ਦੌਰਾ ਕਰੇਗੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਕੇਛੇਤੀ ਹੀ ਆਪਣੀ ਰਿਪੋਰਟ ਰੱਖਿਆ ਮੰਤਰਾਲੇ ਨੂੰ ਸੌਂਪੀ ਗਈ। ਇਸ ਗੱਲ ਦੀ ਜਾਣਕਾਰੀ ਦੇਸ਼ ਦੇ ਰੱਖਿਆ ਮੰਤਰੀ ਮਨੋਹਰ ਪਰੀਕਰ ਨੇਦਿੱਤੀ। ਯਾਦ ਰਹੇ ਕਿ ਸਾਲ ਦੇ ਸ਼ੁਰੂ ਵਿੱਚ ਦਹਿਸ਼ਤਗਰਦਾਂ ਨੇ ਪਠਾਨਕੋਟ ਏਅਰ ਬੇਸ ਉੱਤੇ ਹਮਲਾ ਕੀਤਾ ਸੀ। ਇਸ ਹਮਲੇ ਵਿੱਚ 7 ਜਵਾਨ ਵੀ ਸ਼ਹੀਦ ਹੋਏ ਸਨ।
Share on Google Plus

About kiwipunjab

ਨਿਊਜੀ ਲੈੰਡ ,ਆਸਟਰੇਲੀਆ ਅਤੇ ਭਾਰਤ ਤੋਂ ਪੰਜਾਬੀ ਵਿਚ ਖਬਰਾਂ ਦਾ ਸਿਲਸਿਲਾ ਲਗਾਤਾਰ , ਜੁੜੇ ਰਹੋ "ਕੀਵੀ ਪੰਜਾਬ ਮੀਡੀਆ" ਦੇ ਨਾਲ .
    Blogger Comment

Our Sponsors

Our Sponsors

Our Sponsors

Our Sponsors

Our Sponsors

Our Sponsors