ਯਾਦ ਰਹੇ ਕਿ 39 ਭਾਰਤੀਆਂ ਨੂੰ ਆਈ.ਐਸ. ਨੇ ਕਰੀਬ ਡੇਢ ਸਾਲ ਪਹਿਲਾਂ ਅਗਵਾ ਕਰ ਲਿਆ ਸੀ। ਅਗਵਾਕਾਰਾਂ ਦੇ ਚੁੰਗਲ ਵਿਚੋਂ ਬਚਕੇ ਨਿਕਲੇ ਇੱਕ ਪੰਜਾਬੀ ਨੌਜਵਾਨ ਹਰਜੀਤ ਮਸੀਹ ਨੇ ਦਾਅਵਾ ਕੀਤਾ ਸੀ ਕਿ ਸਾਰੇ ਭਾਰਤੀਆਂ ਨੂੰ ਅਗਵਾਕਾਰਾਂ ਨੇ ਕਤਲ ਕਰ ਦਿੱਤਾ ਹੈ ਤੇ ਇਹ ਸਭ ਕੁਝ ਦੀਆਂ ਅੱਖਾਂ ਸਾਹਮਣੇ ਹੋਇਆ ਸੀ। ਭਾਰਤ ਸਰਕਾਰ ਦਾ ਦਾਅਵਾ ਹੈ ਕਿ ਸਾਰੇ ਭਾਰਤੀ ਸੁਰੱਖਿਅਤ ਹਨ ਪਰ ਇਨ੍ਹਾਂ ਦੇ ਬਾਰੇ ਕੋਈ ਠੋਸ ਸਬੂਤ ਸਰਕਾਰ ਕੋਲ ਨਹੀਂ ਹੈ। ਅਗਵਾ ਹੋਏ ਭਾਰਤੀਆਂ ਵਿੱਚ ਜ਼ਿਆਦਾਤਰ ਪੰਜਾਬੀ ਨੌਜਵਾਨ ਹਨ।
ਦੂਜੇ ਪਾਸੇ ਇਰਾਕ ਵਿੱਚ ਅਗਵਾ ਹੋਏ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਇਸ ਮੁੱਦੇ ਉੱਤੇ ਸਰਕਾਰ ਖ਼ਾਸ ਤੌਰ ਉੱਤੇ ਵਿਦੇਸ਼ ਮੰਤਰਾਲੇ ਕੋਲ ਵਾਰ-ਵਾਰ ਪਹੁੰਚ ਕਰ ਰਹੇ ਹਨ। ਪਰ ਵਿਦੇਸ਼ ਮੰਤਰਾਲਾ ਬਿਨਾਂ ਠੋਸ ਸਬੂਤਾਂ ਦੇ ਸਾਰੇ ਨੌਜਵਾਨਾਂ ਦੇ ਸੁਰੱਖਿਅਤ ਹੋਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ।
Blogger Comment