Breaking News
Loading...

Our Sponsors

Our Sponsors

RADIO KIWI PUNJAB

RADIO KIWI PUNJAB
Radio Kiwi Punjab on Planet fm 104.6 every saturday

our sponsors

our sponsors

Our Sponsors

Our Sponsors

ਜਾਟ ਅੰਦੋਲਨ ਦੀ ਅੱਗ ਸ਼ਹਿਰ ਵੱਲ ਵਧੀ

ਜਾਟ ਅੰਦੋਲਨ ਦੀ ਅੱਗ ਸ਼ਹਿਰ ਵੱਲ ਵਧੀਰੋਹਤਕ: ਹਰਿਆਣਾ ‘ਚ ਜਾਟ ਰਾਖਵੇਂਕਰਨ ਦੀ ਅੱਗ ਸੜਕ ਤੋਂ ਸ਼ਹਿਰ ਤੱਰ ਪਹੁੰਚ ਗਈ ਹੈ। ਪ੍ਰਦਰਸ਼ਨ ਕਰ ਰਹੇ ਕਰੀਬ 800 ਵਿਦਿਆਰਥੀਆਂ ਨੇ ਮਹਾਂਰਿਸ਼ੀ ਦਿਆਨੰਦ ਯੂਨੀਵਰਸਿਟੀ ਨੂੰ ਤਾਲਾ ਲਗਾ ਦਿੱਤਾ ਹੈ। ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਇਹਨਾਂ ਵਿਦਿਆਰਥੀਆਂ ਨੇ ਐਲਾਨ ਕੀਤਾ ਹੈ ਕਿ ਮੰਗਾਂ ਨਾ ਮੰਨੇ ਜਾਣ ਤੱਕ ਕਿਸੇ ਵੀ ਸਿੱਖਿਆ ਸੰਸਥਾਨ ਨੂੰ ਨਹੀਂ ਚੱਲਣ ਦੇਣਗੇ। ਮਹਾਂਰਿਸ਼ੀ ਦਿਆਨੰਦ ਯੂਨੀਵਰਸਿਟੀ ਸੂਬੇ ਦੇ ਵਿੱਤ ਮੰਤਰੀ ਦੀ ਰਿਹਾਇਸ਼ ਦੇ ਬਿਲਕੁਲ ਨਜਦੀਕ ਹੈ।
ਜਾਟ ਭਾਈਚਾਰੇ ਵੱਲੋਂ ਸ਼ੁਰੂ ਕੀਤਾ ਪ੍ਰਦਰਸ਼ਨ ਅੱਜ ਵੀ ਜਾਰੀ ਹੈ। ਪ੍ਰਦਰਸ਼ਨ ਦੇ ਚੱਲਦਿਆਂ ਰੋਹਤਕ ਤੇ ਝੱਜਰ ‘ਚ ਮੁੱਖ ਸੜਕਾਂ ਨੂੰ ਕਈ ਦਿਨ ਤੋਂ ਜਾਮ ਕੀਤਾ ਹੋਇਆ ਹੈ। ਇਸ ਦੇ ਚੱਲਦੇ ਇਸ ਰੂਟ ‘ਤੇ ਆਵਾਜਾਈ ਬੁਰੀ ਤਰਾਂ ਪ੍ਰਭਾਵਿਤ ਹੋ ਰਹੀ ਹੈ। ਯਾਤਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਟਾਂ ਨੇ ਇੱਕ ਵਾਰ ਫਿਰ ਤੋਂ ਸਪਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਮੰਗ ਸਬੰਧੀ ਕੋਈ ਠੋਸ ਭਰੋਸਾ ਨਹੀਂ ਦਿੱਤਾ ਉਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।
ਯਾਦ ਰਹੇ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਇਸ ਮੁੱਦੇ ਨੂੰ ਲੈ ਕੇ ਸਾਂਪਲਾ ਪਿੰਡ ਵਿੱਚ ਕਿਸਾਨਾਂ ਵੱਲੋਂ ਰੈਲੀ ਕੀਤੀ ਗਈ ਸੀ। ਰੈਲੀ ਖ਼ਤਮ ਹੋਣ ਤੋਂ ਬਾਅਦ ਜਾਟਾਂ ਨੇ ਨੈਸ਼ਨਲ ਹਾਈਵੇ-10 ਜਾਮ ਕਰ ਦਿੱਤਾ। ਇਸ ਤੋਂ ਬਾਅਦ ਸੂਬੇ ਦੇ ਖੇਤੀਬਾੜੀ ਮੰਤਰੀ ਓਮ ਪ੍ਰਕਾਸ਼ ਧਨਖੜ ਮੌਕੇ ਉੱਤੇ ਪਹੁੰਚੇ ਤੇ ਉਨ੍ਹਾਂ ਰਾਖਵੇਂਕਰਨ ਦੀ ਮੰਗ ਸਬੰਧੀ ਭਰੋਸਾ ਦੇ ਕੇ ਜਾਮ ਖੁੱਲ੍ਹਵਾ ਦਿੱਤਾ ਸੀ।
ਖਾਪ ਨੁਮਾਇੰਦੇ ਤਾਂ ਮੰਤਰੀ ਦੀ ਗੱਲ ਨਾਲ ਸਹਿਮਤ ਹੋ ਗਏ ਪਰ ਨੌਜਵਾਨ ਨੇ ਆਪਣੇ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਕਰ ਲਿਆ ਹੈ।
Share on Google Plus

About kiwipunjab

ਨਿਊਜੀ ਲੈੰਡ ,ਆਸਟਰੇਲੀਆ ਅਤੇ ਭਾਰਤ ਤੋਂ ਪੰਜਾਬੀ ਵਿਚ ਖਬਰਾਂ ਦਾ ਸਿਲਸਿਲਾ ਲਗਾਤਾਰ , ਜੁੜੇ ਰਹੋ "ਕੀਵੀ ਪੰਜਾਬ ਮੀਡੀਆ" ਦੇ ਨਾਲ .
    Blogger Comment

Our Sponsors

Our Sponsors

Our Sponsors

Our Sponsors

Our Sponsors

Our Sponsors