Breaking News
Loading...

Our Sponsors

Our Sponsors

RADIO KIWI PUNJAB

RADIO KIWI PUNJAB
Radio Kiwi Punjab on Planet fm 104.6 every saturday

our sponsors

our sponsors

Our Sponsors

Our Sponsors

ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਕਾਮੇਡੀਅਨ ਗਰਪ੍ਰੀਤ ਘੁੱਗੀ


ਚੰਡੀਗੜ੍ਹ, 10 ਫਰਵਰੀ   : ਪੰਜਾਬ ਵਿਚ ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਆਮ ਆਦਮੀ ਪਾਰਟੀ  ਅਪਣਾ ਕੁਨਬਾ ਵਧਾਉਣ ਵਿਚ ਤੇਜ਼ੀ ਨਾਲ ਲੱਗੀ ਹੋਈ ਹੈ। ਅੱਜ ਮਸ਼ਹੂਰ ਕਾਮੇਡੀਅਨ ਗੁਰਪ੍ਰੀਤ ਘੁੱਗੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਸਿਰਫ ਇਕ ਮਹੀਨੇ ਪਹਿਲਾਂ ਹੀ ਰਾਜਨੀਤੀ ਵਿਚ ਦਿਲਚਸਪੀ ਨਾ ਹੋਣ ਦੀ ਗੱਲ ਕਰਨ ਵਾਲੇ ਗੁਰਪ੍ਰੀਤ ਘੁੱਗੀ ਅੱਜ ਚੰਡੀਗੜ੍ਹ ਵਿਚ ਆਪ ਪਾਰਟੀ ਵਿਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਗੁਰਪ੍ਰੀਤ ਨੇ ਖੁਦ ਕਿਹਾ ਸੀ ਕਿ ਰਾਜਨੀਤੀ ਵਿਚ ਉਨ੍ਹਾਂ ਕੋਈ ਦਿੱਕਤ ਨਹੀਂ ਹੈ, ਲੇਕਿਨ ਜੇਕਰ ਲੋਕ ਉਨ੍ਹਾਂ ਦੇਸ਼ ਦੀ ਸੇਵਾ ਦੇ ਲਈ ਅੱਗੇ ਆਉਣ ਲਈ ਕਹਿਣਗੇ ਤਾਂ ਉਹ ਇਸ 'ਤੇ ਵਿਚਾਰ ਕਰਨਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਮੇਡੀਅਨ ਭਗਵੰਤ ਮਾਨ ਨੇ ਵੀ ਪੰਜਾਬ ਵਿਚ ਆਮ ਆਦਮ ਆਦਮੀ ਪਾਰਟੀ ਦਾ ਪੱਲਾ ਫੜਿਆ ਸੀ।  ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਸਿਰਫ ਪੰਜਾਬ ਵਿਚ ਹੀ ਜਿੱਤ ਮਿਲੀ ਸੀ ਅਤੇ ਉਸ ਦੇ ਚਾਰ ਸਾਂਸਦਾਂ ਵਿਚੋਂ ਇਕ ਭਗਵੰਤ ਮਾਨ ਵੀ ਹਨ। ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਖੁਦ ਨੂੰ ਮਜ਼ਬੂਤ ਕਰਨ ਵਿਚ ਲੱਗੀ ਹੋਈ ਹੈ ਕਿਉਂਕਿ ਰਾਜ ਵਿਚ ਉਸ ਨੂੰ ਕਾਂਗਰਸ, ਬੀਜੇਪੀ ਅਤੇ ਅਕਾਲੀ ਦਲ ਨਾਲ ਟੱਕਰ ਲੈਣੀ ਹੈ। ਆਪ ਦੇ ਬੁਲਾਰੇ ਸੰਜੇ ਸਿੰਘ ਨੇ ਗੁਰਪ੍ਰੀਤ ਦੇ ਪਾਰਟੀ ਵਿਚ ਸ਼ਾਮਲ ਹੋਣ ਨੂੰ ਵਧੀਆ ਗੱਲ ਦੱਸਿਆ। ਉਨ੍ਹਾਂ ਕਿਹਾ ਕਿ ਜੋ ਵੀ ਚੰਗੇ ਲੋਕ ਹਨ ਉਹ ਪਾਰਟੀ ਨਾਲ ਜੁੜ ਰਹੇ ਹਨ। ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ 'ਤੇ ਦਿਖ ਰਿਹਾ ਹੈ।  ਇਸ ਤੋਂ ਵੱਡੀ ਗੱਲ ਹੋਰ ਕੀ ਹੋ ਸਕਦੀ ਹੈ। 
Share on Google Plus

About kiwipunjab

ਨਿਊਜੀ ਲੈੰਡ ,ਆਸਟਰੇਲੀਆ ਅਤੇ ਭਾਰਤ ਤੋਂ ਪੰਜਾਬੀ ਵਿਚ ਖਬਰਾਂ ਦਾ ਸਿਲਸਿਲਾ ਲਗਾਤਾਰ , ਜੁੜੇ ਰਹੋ "ਕੀਵੀ ਪੰਜਾਬ ਮੀਡੀਆ" ਦੇ ਨਾਲ .
    Blogger Comment

Our Sponsors

Our Sponsors

Our Sponsors

Our Sponsors

Our Sponsors

Our Sponsors