Breaking News
Loading...

Our Sponsors

Our Sponsors

RADIO KIWI PUNJAB

RADIO KIWI PUNJAB
Radio Kiwi Punjab on Planet fm 104.6 every saturday

our sponsors

our sponsors

Our Sponsors

Our Sponsors

'ਆਪ' ਦਾ ਭਿੰਡਰਾਵਾਲੇ ਬਾਰੇ ਕੀ ਸਟੈਂਡ ?

'ਆਪ' ਦਾ ਭਿੰਡਰਾਵਾਲੇ ਬਾਰੇ ਕੀ ਸਟੈਂਡ ?
ਚੰਡੀਗੜ੍ਹ: “ਆਮ ਆਦਮੀ ਪਾਰਟੀ ਮਨਾਏਗੀ ਜਰਨੈਲ ਸਿੰਘ ਭਿੰਡਰਾਵਾਲਿਆਂ ਦਾ ਜਨਮ ਦਿਹਾੜਾ।” ਅਜਿਹੇ ਪੋਸਟਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ। ਜਦਕਿ ਆਮ ਆਦਮੀ ਪਾਰਟੀ ਨੇ ਅਜਿਹੇ ਕਿਸੇ ਵੀ ਪ੍ਰੋਗਰਾਮ ਤੋਂ ਸਾਫ ਇਨਕਾਰ ਕੀਤਾ ਹੈ। ‘ਆਪ’ ਦੇ ਪੰਜਾਬ ਇੰਚਾਰਜ ਸੰਜੇ ਸਿੰਘ ਮੁਤਾਬਕ ਉਨ੍ਹਾਂ ਦੀ ਪਾਰਟੀ ਵੱਲੋਂ ਅਜਿਹਾ ਕੋਈ ਪੋਸਟਰ ਜਾਰੀ ਨਹੀਂ ਕੀਤਾ ਗਿਆ। ਉਹ ਇਸ ਨੂੰ ਵਿਰੋਧੀਆਂ ਦੀ ਸਾਜ਼ਿਸ਼ ਕਰਾਰ ਦੇ ਰਹੇ ਹਨ।

ਸੰਜੇ ਸਿੰਘ ਨੇ ਪੋਸਟਰ ਨੂੰ ਲੈ ਕੇ ਹੋ ਰਹੀਆਂ ਚਰਚਾਵਾਂ ‘ਤੇ ਸਫਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਧਰਮ ਦੀ ਰਾਜਨੀਤੀ ਨਹੀਂ ਕਰਦੀ। ‘ਆਪ’ ਸਿਰਫ ਸੱਚ ਤੇ ਲੋਕਾਂ ਦੇ ਹੱਕਾਂ ਦੀ ਗੱਲ ਕਰਦੀ ਹੈ। ਦਰਅਸਲ ਸੋਸ਼ਲ ਮੀਡੀਆ ‘ਤੇ ਅਜਿਹੇ ਪੋਸਟਰ ਵਾਇਰਲ ਹੋਣ ਤੋਂ ਬਾਅਦ ਅਜਿਹੀਆਂ ਚਰਚਾਵਾਂ ਹੋ ਰਹੀਆਂ ਸਨ ਕਿ ਕੀ ‘ਆਪ’ ਅਕਾਲੀ ਦਲ ਦੇ ਪੰਥਕ ਏਜੰਡੇ ਨੂੰ ਟੱਕਰ ਦੇਣ ਲਈ ਇਸ ਤਰ੍ਹਾਂ ਦਾ ਪ੍ਰੋਗਰਾਮ ਕਰ ਰਹੀ ਹੈ।
ਹਾਲਾਂਕਿ ਆਮ ਆਦਮੀ ਪਾਰਟੀ ਨੇ ਇਸ ਪੋਸਟਰ ਤੇ ਅਜਿਹੇ ਕਿਸੇ ਵੀ ਪ੍ਰੋਗਰਾਮ ਤੋਂ ਸਾਫ ਇਨਕਾਰ ਕੀਤਾ ਹੈ ਪਰ ਫਿਰ ਵੀ ਵਿਰੋਧੀਆਂ ਦੇ ਹਮਲੇ ਲਗਾਤਾਰ ਜਾਰੀ ਹਨ। ਪੰਜਾਬ ਕਾਂਗਰਸ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਆਪ’ ਨੂੰ ਘੇਰਦਿਆਂ ਕਿਹਾ ਕਿ ਇਹ ਫਿਰ ਤੋਂ ਪੰਜਾਬ ਦੇ ਹਾਲਾਤ ਖਰਾਬ ਕਰਨਾ ਚਾਹੁੰਦੇ ਹਨ। ਦੂਜੇ ਪਾਸੇ ਬੀਜੇਪੀ ਦੇ ਪੰਜਾਬ ਪ੍ਰਧਾਨ ਕਮਲ ਸ਼ਰਮਾ ਨੇ ‘ਆਪ’ ‘ਤੇ ਹਮਲਾ ਬੋਲਦਿਆਂ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਭਿੰਡਰਾਂਵਾਲਾ ਦੇ ਵਿਚਾਰ ਬਾਰੇ ਆਪਣਾ ਰੁਖ ਸਪੱਸ਼ਟ ਕਰੇ
Share on Google Plus

About kiwipunjab

ਨਿਊਜੀ ਲੈੰਡ ,ਆਸਟਰੇਲੀਆ ਅਤੇ ਭਾਰਤ ਤੋਂ ਪੰਜਾਬੀ ਵਿਚ ਖਬਰਾਂ ਦਾ ਸਿਲਸਿਲਾ ਲਗਾਤਾਰ , ਜੁੜੇ ਰਹੋ "ਕੀਵੀ ਪੰਜਾਬ ਮੀਡੀਆ" ਦੇ ਨਾਲ .
    Blogger Comment

Our Sponsors

Our Sponsors

Our Sponsors

Our Sponsors

Our Sponsors

Our Sponsors