ਚੰਡੀਗੜ੍ਹ: ਅਕਾਲੀ ਲੀਡਰ ਦੀਪਇੰਦਰ ਸਿੰਘ ਢਿੱਲੋਂ ਤੇ ਹਰਿੰਦਰਪਾਲ ਸਿੰਘ ਹੈਰੀ ਮਾਨ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ‘ਚ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਨ ਲਈ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ‘ਚ ਵਿਸ਼ੇਸ਼ ਸਮਾਗਮ ਰੱਖਿਆ ਗਿਆ ਸੀ। ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰਾਂ ਵੱਲੋਂ ਇਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਸ ਮੌਕੇ ਦੋਵੇਂ ਲੀਡਰਾਂ ਨੇ ਕਿਹਾ ਕਿ ਉਹ ਕਾਂਗਰਸ ਦੇ ਸਿਪਾਹੀ ਰਹੇ ਹਨ ਪਰ ਕੁਝ ਨਰਾਜ਼ਗੀਆਂ ਦੇ ਚੱਲਦਿਆਂ ਪਾਰਟੀ ਛੱਡ ਕੇ ਚਲੇ ਗਏ ਸਨ। ਦੀਪਇੰਦਰ ਢਿੱਲੋਂ ਨੇ ਕਿਹਾ ਕਿ ਅਕਾਲੀ ਦਲ ਵਿੱਚ ਲੀਡਰਾਂ ਦੀ ਕੋਈ ਕਦਰ ਨਹੀਂ ਹੈ ਤੇ ਇਸੇ ਲਈ ਉਨ੍ਹਾਂ ਨੇ ਅਕਾਲੀ ਦਲ ਨੂੰ ਵਿਦਾ ਕਹੀ ਹੈ। ਹਰਿੰਦਰਪਾਲ ਸਿੰਘ ਹੈਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਖ਼ਿਲਾਫ ਹਨ ਤੇ ਅਜਿਹੇ ‘ਚ ਅਕਾਲੀ ਦਲ ਨਾਲ ਜੁੜੇ ਰਹਿਣ ਦਾ ਕੋਈ ਮਤਲਬ ਨਹੀਂ ਸੀ। ਉਨ੍ਹਾਂ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਜਿਹੜੇ ਵੀ ਮੋਰਚੇ ‘ਤੇ ਖੜ੍ਹਾ ਕਰੇਗੀ, ਉਹ ਉਸ ‘ਤੇ ਡਟੇ ਰਣਿਹਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਦੇ ਕਾਂਗਰਸ ਪਾਰਟੀ ਆਉਣ ਨਾਲ ਪਾਰਟੀ ਮਜ਼ਬੂਤ ਹੋਵੇਗੀ ਕਿਉਂਕਿ ਢਿੱਲੋਂ ਤੇ ਹੈਰੀ ਮਾਨ ਆਪੋ-ਆਪਣੇ ਖੇਤਰਾਂ ‘ਚ ਵੱਡਾ ਜਨਤਕ ਆਧਾਰ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਾਂਗਰਸ ਦਾ ਮੁਕਾਬਲਾ ਕਿਸੇ ਪਾਰਟੀ ਨਾਲ ਨਹੀਂ ਹੈ ਤੇ ਪਾਰਟੀ 2017 ‘ਚ ਵੱਡੀ ਜਿੱਤ ਹਾਸਲ ਕਰੇਗੀ।

Blogger Comment