Breaking News
Loading...

Our Sponsors

Our Sponsors

RADIO KIWI PUNJAB

RADIO KIWI PUNJAB
Radio Kiwi Punjab on Planet fm 104.6 every saturday

our sponsors

our sponsors

Our Sponsors

Our Sponsors

ਕੇਜਰੀਵਾਲ 'ਤੇ ਹਮਲੇ ਪਿੱਛੇ ਨਹੀਂ ਅਕਾਲੀ ਦਲ ਦਾ ਹੱਥ !

ਕੇਜਰੀਵਾਲ 'ਤੇ ਹਮਲੇ ਪਿੱਛੇ ਨਹੀਂ ਅਕਾਲੀ ਦਲ ਦਾ ਹੱਥ !ਲੁਧਿਆਣਾ: ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗੱਡੀ ‘ਤੇ ਸੋਮਵਾਰ ਨੂੰ ਹੋਏ ਹਮਲੇ ਤੋਂ ਅਕਾਲੀ ਦਲ ਨੇ ਪੱਲਾ ਝਾੜ ਲਿਆ ਹੈ। ਲੁਧਿਆਣਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਆਖਿਆ ਹੈ ਕਿ ਹਮਲੇ ਪਿੱਛੇ ਉਨ੍ਹਾਂ ਦਾ ਕੋਈ ਹੱਥ ਨਹੀਂ। ਇਆਲੀ ਅਨੁਸਾਰ ਰੋਸ ਪ੍ਰਗਟ ਕਰਨ ਵਾਲੇ ਲੋਕ 84 ਦੇ ਦੰਗਾ ਪੀੜਤ ਤੇ ਸ਼ਿਵ ਸੈਨਿਕ ਸਨ। ਇਆਲੀ ਨੇ ਇਹ ਸਪਸ਼ਟ ਕੀਤਾ ਅਮਨਦੀਪ ਸਿੰਘ ਔਲਖ ਉਨ੍ਹਾਂ ਦੇ ਪੀ.ਏ. ਨਹੀਂ ਹਨ।
ਯਾਦ ਰਹੇ ਕਿ ਆਮ ਆਦਮੀ ਪਾਰਟੀ ਅਮਨਦੀਪ ਸਿੰਘ ਔਲਖ ਨੂੰ ਹਮਲੇ ਲਈ ਮੁੱਖ ਤੌਰ ਉੱਤੇ ਜ਼ਿੰਮੇਵਾਰ ਮੰਨ ਰਹੀ ਹੈ। ਇਸ ਦੇ ਨਾਲ ਹੀ ਮਨਪ੍ਰੀਤ ਸਿੰਘ ਇਆਲੀ ਨੇ ਹਮਲੇ ਦੀ ਨਿੰਦਾ ਵੀ ਕੀਤੀ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ। ਯਾਦ ਰਹੇ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗੱਡੀ ‘ਤੇ ਸੋਮਵਾਰ ਨੂੰ ਹਮਲਾ ਹੋਇਆ ਸੀ।
ਹਮਲੇ ਵਿੱਚ ਕੇਜਰੀਵਾਲ ਤਾਂ ਵਾਲ-ਵਾਲ ਬਚੇ ਗਏ ਸਨ ਪਰ ਉਨ੍ਹਾਂ ਦੀ ਗੱਡੀ ਦਾ ਸਾਹਮਣੇ ਵਾਲਾ ਸ਼ੀਸ਼ਾ ਟੁੱਟ ਗਿਆ ਸੀ। ਹਮਲੇ ਵਕਤ ਉਹ ਲੁਧਿਆਣਾ ਤੋਂ ਹਸਨਪੁਰ ਪਿੰਡ ਵੱਲ ਜਾ ਰਹੇ ਸਨ। ਹਮਲੇ ਦਾ ਸ਼ਿਕਾਰ ਹੋਈ ਗੱਡੀ ‘ਚ ਕੇਜਰੀਵਾਲ ਨਾਲ ਭਗਵੰਤ ਮਾਨ, ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਵੀ ਮੌਜੂਦ ਸਨ। ਲੁਧਿਆਣਾ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਇਸ ਮਾਮਲੇ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।
Share on Google Plus

About kiwipunjab

ਨਿਊਜੀ ਲੈੰਡ ,ਆਸਟਰੇਲੀਆ ਅਤੇ ਭਾਰਤ ਤੋਂ ਪੰਜਾਬੀ ਵਿਚ ਖਬਰਾਂ ਦਾ ਸਿਲਸਿਲਾ ਲਗਾਤਾਰ , ਜੁੜੇ ਰਹੋ "ਕੀਵੀ ਪੰਜਾਬ ਮੀਡੀਆ" ਦੇ ਨਾਲ .
    Blogger Comment

Our Sponsors

Our Sponsors

Our Sponsors

Our Sponsors

Our Sponsors

Our Sponsors