Breaking News
Loading...

Our Sponsors

Our Sponsors

RADIO KIWI PUNJAB

RADIO KIWI PUNJAB
Radio Kiwi Punjab on Planet fm 104.6 every saturday

our sponsors

our sponsors

Our Sponsors

Our Sponsors

ਕੈਨੇਡਾ 'ਚ ਸਿੱਖ ਨਸਲੀ ਹਿੰਸਾ ਦਾ ਸ਼ਿਕਾਰ

ਕੈਨੇਡਾ 'ਚ ਸਿੱਖ ਨਸਲੀ ਹਿੰਸਾ ਦਾ ਸ਼ਿਕਾਰਕਿਊਬਿਕ: ਕੈਨੇਡਾ ਦੇ ਸੂਬੇ ਕਿਊਬਿਕ ਵਿੱਚ ਸਿੱਖ ਨੌਜਵਾਨ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੁਪਿੰਦਰ ਸਿੰਘ ਖਹਿਰਾ ਨਾਮੀ ਦਸਤਾਰਧਾਰੀ ਸਿੱਖ ਨਾਲ ਕੁੱਟਮਾਰ ਹੋਈ ਹੈ। ਹਮਲੇ ਦੀ ਪੂਰੀ ਘਟਨਾ ਵੀਡੀਓ ਕੈਮਰੇ ਵਿੱਚ ਵੀ ਕੈਦ ਹੋਈ ਹੈ ਜਿਸ ਦੀ ਸੋਸ਼ਲ ਮੀਡੀਆ ਉੱਤੇ ਕਾਫ਼ੀ ਚਰਚਾ ਹੈ। ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਸੁਪਿੰਦਰ ਸਿੰਘ ਖਹਿਰਾ ਸੜਕ ਉੱਤੇ ਪੈਦਲ ਜਾ ਰਿਹਾ ਹੈ। ਇਸ ਦੌਰਾਨ ਕੁਝ ਨੌਜਵਾਨ ਉਸ ਨੂੰ ਘੇਰ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੰਦੇ ਹਨ।
ਦੂਜੇ ਪਾਸੇ ਵਰਲਡ ਸਿੱਖ ਆਰਗੇਨਾਈਜੇਸ਼ਨ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ। ਸੰਸਥਾ ਨੇ ਆਖਿਆ ਹੈ ਕਿ ਸੁਪਿੰਦਰ ਸਿੰਘ ਖਹਿਰਾ ਨਾਲ ਇਹ ਘਟਨਾ ਉਸ ਦੇ ਸਿੱਖ ਹੋਣ ਕਾਰਨ ਹੋਈ ਹੈ। ਸੰਸਥਾ ਵੱਲੋਂ ਸੁਪਿੰਦਰ ਸਿੰਘ ਖਹਿਰਾ ਨੂੰ ਪੂਰੀ ਕਾਨੂੰਨੀ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਕੈਨੇਡਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ।
Share on Google Plus

About kiwipunjab

ਨਿਊਜੀ ਲੈੰਡ ,ਆਸਟਰੇਲੀਆ ਅਤੇ ਭਾਰਤ ਤੋਂ ਪੰਜਾਬੀ ਵਿਚ ਖਬਰਾਂ ਦਾ ਸਿਲਸਿਲਾ ਲਗਾਤਾਰ , ਜੁੜੇ ਰਹੋ "ਕੀਵੀ ਪੰਜਾਬ ਮੀਡੀਆ" ਦੇ ਨਾਲ .
    Blogger Comment

Our Sponsors

Our Sponsors

Our Sponsors

Our Sponsors

Our Sponsors

Our Sponsors