ਨਿਊੁਜ਼ੀਲੈਂਡ ਤੇ ਆਸਟ੍ਰੇਲੀਆ ਦੇ ਜਥੇਬੰਦਕ ਢਾਂਚੇ ਦਾ ਐਲਾਨ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਵੀ ਐਨ.ਆਰ.ਆਈ. ਭਾਈਚਾਰੇ ‘ਤੇ ਡੋਰੇ ਪਾਉਣ ਲੱਗਾ ਹੈ। ਪੱਛਮ ਤੇ ਯੂਰਪ ਦੇ ਦੇਸਾਂ ਤੋਂ ਇਲਾਵਾ ਅਕਾਲੀ ਦਲ ਨੇ ਆਸਟ੍ਰੇਲੀਆ ਤੇ ਨਿਊਜ਼ੀਲੈਂਡ ‘ਚ ਵੀ ਆਪਣੇ ਨਵੇਂ ਆਹੁਦੇਦਾਰਾਂ ਦਾ ਐਲਾਨ ਕੀਤਾ ਹੈ।
ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਐਨ.ਆਰ.ਆਈ. ਵਿੰਗ ਨਿਊੁਜ਼ੀਲੈਂਡ ਤੇ ਆਸਟ੍ਰੇਲੀਆ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਬਾਦਲ ਨੇ ਦੱਸਿਆ ਕਿ ਨਿਊਜ਼ੀਲੈਂਡ ਤੇ ਆਸਟ੍ਰੇਲੀਆ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ ਆਉਂਦੇ ਕੁਝ ਦਿਨਾਂ ਵਿੱਚ ਬਾਕੀ ਦੇਸ਼ਾਂ ਦੇ ਜਥੇਬੰਦਕ ਢਾਂਚੇ ਦਾ ਐਲਾਨ ਵੀ ਕੀਤਾ ਜਾਵੇਗਾ।
ਨਿਊਜ਼ੀਲੈਂਡ ‘ਚ ਚੇਅਰਮੈਨ ਪ੍ਰਿਤਪਾਲ ਸਿੰਘ ਰਾਉਵਾਲ, ਪ੍ਰਧਾਨ ਜਗਜੀਤ ਸਿੰਘ ਬਰਾੜ ਮੁੱਦਕੀ, ਸੀਨੀਅਰ ਮੀਤ ਪ੍ਰਧਾਨ ਕਸ਼ਮੀਰ ਸਿੰਘ ਬਘੇਲਾ, ਮੀਤ ਪ੍ਰਧਾਨ ਜਗਦੇਵ ਸਿੰਘ ਜੱਗੀ ਕਮਾਲਕੇ, ਜਨਰਲ ਸਕੱਤਰ, ਗੁਰਪ੍ਰੀਤ ਸਿੰਘ ਬਰਾੜ ਤੇ ਮੁੱਖ ਬੁਲਾਰਾ ਗੁਰਵਿੰਦਰ ਸਿੰਘ ਨਿਹਾਲ ਸਿੰਘ ਵਾਲਾ ਤੇ ਖਜ਼ਾਨਚੀ ਪਲਵਿੰਦਰ ਸਿੰਘ ਰਣੀਆ ਨੂੰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਹੋਰ ਅਹੁਦੇਦਾਰਾਂ ਦਾ ਐਲਾਨ ਵੀ ਕੀਤਾ ਗਿਆ ਹੈ।
ਨਿਊਜ਼ੀਲੈਂਡ ਤੋਂ ਬਿਨਾਂ ਆਸਟ੍ਰੇਲੀਆ ਦੇ ਜਥੇਬੰਦਕ ਢਾਂਚੇ ਦਾ ਐਲਾਨ ਵੀ ਕੀਤਾ ਗਿਆ ਹੈ। ਆਸਟ੍ਰੇਲੀਆ ‘ਚ ਅਮਰਜੀਤ ਸਿੰਘ ਸਹੋਤਾ ਮੈਲਬਰਨ ਨੂੰ ਸਰਪ੍ਰਸਤ ਬਣਾਇਆ ਗਿਆ ਹੈ। ਬੂਟਾ ਸਿੰਘ ਸਿੱਧੂ ਵਿਕਟੋਰੀਆ ਚੇਅਰਮੈਨ, ਕੰਵਲਜੀਤ ਸਿੰਘ ਸਿੱਧੂ ਸਿਡਨੀ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਾਨੇਸ, ਜਨਰਲ ਸਕੱਤਰ ਅਰਵਿੰਦਰਪਾਲ ਸਿੰਘ ਰੰਧਾਵਾ ਵਿਕਟੋਰੀਆ, ਖਜ਼ਾਨਚੀ ਸੁਖਬੀਰ ਸਿੰਘ ਗਰੇਵਾਲ ਤੇ ਮੀਡੀਆ ਸਕੱਤਰ ਰਵਿੰਦਰ ਸਿੰਘ ਲੋਪੋਂ ਵਿਕਟੋਰੀਆ ਨੂੰ ਬਣਾਇਆ ਗਿਆ ਹੈ। ਇਸ ਟੀਮ ‘ਚ ਕਈ ਹੋਰ ਅਹੁਦੇਦਾਰ ਵੀ ਸ਼ਾਮਲ ਹਨ।
Blogger Comment