ਗੁਰਦੇਵ ਸਿੰਘ ਦੀ ਲਾਸ਼ ਪਿੰਡ ਲਿਆਂਦੀ ਜਾ ਰਹੀ ਹੈ। ਇਸ ਮੌਕੇ ਕਾਫੀ ਡੇਰਾ ਪ੍ਰੇਮੀ ਪਿੰਡ ਪਹੁੰਚ ਗਏ ਹਨ। ਹਾਲਾਤ ਨੂੰ ਵੇਖਦਿਆਂ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।
ਕਾਬਲੇਗੌਰ ਹੈ ਕਿ 45 ਸਾਲਾ ਗੁਰਦੇਵ ਸਿੰਘ ਪਿੰਡ ਵਿੱਚ ਹੀ ਕਰਿਆਨੇ ਦੀ ਦੁਕਾਨ ਚਲਾ ਰਿਹਾ ਸੀ। 13 ਜੂਨ ਨੂੰ ਸਵੇਰੇ 5.15 ਦੇ ਕਰੀਬ ਤਿੰਨ ਕਾਰ ਸਵਾਰਾਂ ਨੇ ਉਸ ‘ਤੇ ਫਾਇੰਰਿਗ ਕਰ ਦਿੱਤੀ ਸੀ। ਗੰਭੀਰ ਹਾਲਤ ਵਿੱਚ ਉਸ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਪਰ ਡਾਕਟਰਾਂ ਨੇ ਉਸ ਦੀ ਵਿਗੜਦੀ ਹਾਲਤ ਨੂੰ ਦੇਖਦਿਆਂ ਤੁਰੰਤ ਡੀਐਮਸੀ ਲੁਧਿਆਣਾ ਲਈ ਰੈਫਰ ਕਰ ਦਿੱਤਾ।
ਇਸ ਮਾਮਲੇ ਨੂੰ ਲੈ ਕੇ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਤਣਾਅ ਦਾ ਮਾਹੌਲ ਹੈ। ਡੇਰਾ ਪ੍ਰੇਮੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ। ਉਧਰ, ਮ੍ਰਿਤਕ ਦੇ ਭਰਾ ਨੇ ਕਿਹਾ ਹੈ ਕਿ ਉਨ੍ਹਾਂ ਕਿਸੇ ‘ਤੇ ਕੋਈ ਸ਼ੱਕ ਨਹੀਂ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਇਲਜ਼ਾਮਲ ਲਾਇਆ ਹੈ ਕਿ ਪੁਲਿਸ ਸਹੀ ਤਰੀਕੇ ਨਾਲ ਕਾਰਵਾਈ ਨਹੀਂ ਕਰ ਰਹੀ।
ਹਮਲੇ 'ਚ ਜ਼ਖ਼ਮੀ ਡੇਰਾ ਪ੍ਰੇਮੀ ਦੀ ਮੌਤ
ਲੁਧਿਆਣਾ: ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਹਮਲੇ ਦੌਰਾਨ ਜ਼ਖ਼ਮੀ ਹੋਏ ਡੇਰਾ ਸਿਰਸਾ ਪ੍ਰੇਮੀ ਦੀ ਅੱਜ ਮੌਤ ਹੋ ਗਈ। ਦੁਕਾਨਦਾਰ ਗੁਰਦੇਵ ਸਿੰਘ ਨੂੰ 13 ਜੂਨ ਨੂੰ ਅਣਪਛਾਤੇ ਲੋਕਾਂ ਨੇ ਗੋਲੀ ਮਾਰ ਦਿੱਤੀ ਸੀ। ਜ਼ਖ਼ਮੀ ਗੁਰਦੇਵ ਸਿੰਘ ਨੂੰ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਲਈ ਰੈਫਰ ਕਰ ਦਿੱਤਾ ਸੀ।
ਕਾਬਲੇਗੌਰ ਹੈ ਕਿ 45 ਸਾਲਾ ਗੁਰਦੇਵ ਸਿੰਘ ਪਿੰਡ ਵਿੱਚ ਹੀ ਕਰਿਆਨੇ ਦੀ ਦੁਕਾਨ ਚਲਾ ਰਿਹਾ ਸੀ। 13 ਜੂਨ ਨੂੰ ਸਵੇਰੇ 5.15 ਦੇ ਕਰੀਬ ਤਿੰਨ ਕਾਰ ਸਵਾਰਾਂ ਨੇ ਉਸ ‘ਤੇ ਫਾਇੰਰਿਗ ਕਰ ਦਿੱਤੀ ਸੀ। ਗੰਭੀਰ ਹਾਲਤ ਵਿੱਚ ਉਸ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਪਰ ਡਾਕਟਰਾਂ ਨੇ ਉਸ ਦੀ ਵਿਗੜਦੀ ਹਾਲਤ ਨੂੰ ਦੇਖਦਿਆਂ ਤੁਰੰਤ ਡੀਐਮਸੀ ਲੁਧਿਆਣਾ ਲਈ ਰੈਫਰ ਕਰ ਦਿੱਤਾ।
ਇਸ ਮਾਮਲੇ ਨੂੰ ਲੈ ਕੇ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਤਣਾਅ ਦਾ ਮਾਹੌਲ ਹੈ। ਡੇਰਾ ਪ੍ਰੇਮੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ। ਉਧਰ, ਮ੍ਰਿਤਕ ਦੇ ਭਰਾ ਨੇ ਕਿਹਾ ਹੈ ਕਿ ਉਨ੍ਹਾਂ ਕਿਸੇ ‘ਤੇ ਕੋਈ ਸ਼ੱਕ ਨਹੀਂ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਇਲਜ਼ਾਮਲ ਲਾਇਆ ਹੈ ਕਿ ਪੁਲਿਸ ਸਹੀ ਤਰੀਕੇ ਨਾਲ ਕਾਰਵਾਈ ਨਹੀਂ ਕਰ ਰਹੀ।
Blogger Comment