ਜ਼ੀਰਾ ਨੇ ਅੱਜ ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਮੋਦੀ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਇਸੇ ਦੇ ਚੱਲਦਿਆਂ ਇਹ ਫੈਸਲਾ ਕੀਤਾ ਗਿਆ ਹੈ। ਕਿਸਾਨ ਆਪਣਾ ਖੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਕਿਸਾਨਾਂ ਦੀ ਭਲਾਈ ਲਈ ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇਗਾ। ਬੀਤ ਜਾਣ ਤੋਂ ਬਾਅਦ ਵੀ ਇਸ ਨੂੰ ਲਾਗੂ ਨਹੀਂ ਕੀਤਾ ਗਿਆ।
ਮੋਦੀ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਚੱਲਦਿਆਂ ਕਿਸਾਨਾਂ ਨੇ ਪ੍ਰਧਾਨ ਮੰਤਰੀ ਖਿਲਾਫ਼ ਮੋਰਚਾ ਖੋਲ੍ਹਦਿਆਂ 21 ਜੂਨ ਨੂੰ ਹੋਣ ਵਾਲੇ ਯੋਗ ਦਿਵਸ ਮੌਕੇ ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਤੇ ਮਜ਼ਦੂਰਾਂ ਦੇ ਪਰਿਵਾਰਾਂ ਮੋਦੀ ਨੂੰ ਆਪਣਾ ਖੂਨ ਭੇਟ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੇ ਕਰਜ਼ੇ ਜਲਦ ਮਾਫ਼ ਨਾ ਕੀਤੇ ਗਏ ਤਾਂ ਮੋਦੀ ਨੂੰ ਚੰਡੀਗੜ੍ਹ ਅੰਦਰ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।
Blogger Comment